-
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਬੁੱਤ ਰਾਹੀਂ ਕੀਤਾ ਜ਼ਿੰਦਾ
- 2025/01/10
- 再生時間: 11 分
- ポッドキャスト
-
サマリー
あらすじ・解説
ਲਗਾਤਾਰ ਦੋ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਡਾ. ਮਨਮੋਹਨ ਸਿੰਘ ਦੀ ਬੀਤੀ 26 ਦਸੰਬਰ ਨੂੰ ਮੌਤ ਹੋ ਗਈ ਸੀ। ਹਾਲਾਂਕਿ ਵੱਖ-ਵੱਖ ਲੋਕਾਂ ਵੱਲੋਂ ਡਾ. ਮਨਮੋਹਨ ਸਿੰਘ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਮੂਰਤੀਕਾਰ ਇਕਬਾਲ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਦਿੱਤੀ ਸ਼ਰਧਾਂਜਲੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਇਕਬਾਲ ਸਿੰਘ ਨੇ ਇੱਕ ਅਜਿਹਾ ਬੁੱਤ ਬਣਾਇਆ ਹੈ ਜੋ ਕਿ ਡਾ. ਮਨਮੋਹਨ ਸਿੰਘ ਦਾ ਹੂ-ਬਹੂ ਭੁਲੇਖਾ ਪਾਉਂਦਾ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਇਸ ਬੁੱਤ ਨੂੰ ਪਿੰਡ ਵਿੱਚ ਹੀ ਰੱਖਿਆ ਗਿਆ ਹੈ ਤੇ ਇਸ ਨੂੰ ਲੋਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ…