-
サマリー
あらすじ・解説
ਅਜੋਕੇ ਸਮੇਂ ਵਿੱਚ ਇਕੱਲਾਪਨ ਮਹਿਸੂਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।ਖਾਸ ਕਰ ਨੌਜਵਾਨਾਂ ਵਿੱਚ ਇਹ ਰੁਝਾਨ ਜ਼ਿਆਦਾ ਵੇਖਿਆ ਜਾ ਰਿਹਾ ਹੈ। ਇਕੱਲੇਪਨ ਦਾ ਇਹ ਅਹਿਸਾਸ ਸਮਾਜਿਕ ਅਤੇ ਪਰਿਵਾਰਕ ਪੱਧਰ ’ਤੇ ਵੀ ਹੋ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹਾ ਅਨੁਭਵ ਕਈ ਪ੍ਰਕਾਰ ਦੀਆਂ ਸਿਹਤ ਸਮੱਸਿਆਵਾਂ ਦਾ ਕਾਰਨ ਬਣਦਾ ਹੈ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਦੱਸਦੀ ਹੈ ਕਿ ਵਡੇਰੀ ਉਮਰ ਦੇ ਲੋਕਾਂ ਵਿੱਚ ਡਿਪਰੈਸ਼ਨ, ਡਾਇਬਿਟੀਜ਼, ਦਿਮਾਗੀ ਕਮਜ਼ੋਰੀ ਆਦਿ ਸਮੱਸਿਆਵਾਂ ਦੇ ਵੱਧ ਰਹੇ ਮਾਮਲਿਆਂ ਪਿੱਛੇ ਸਮਾਜਿਕ ਇਕੱਲਤਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ